ਜਲੰਧਰ: ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ 18 ਨਵੰਬਰ 2022 ਨੂੰ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਐੱਨਪੀਐੱਸ ਮੁਲਾਜ਼ਮਾਂ ਵੱਲੋਂ 18 ਨਵੰਬਰ ਨੂੰ ਕਾਲੇ ਕੱਪੜੇ ਤੇ ਕਾਲੇ ਬਿੱਲੇ ਲਗਾ ਅਤੇ ਕਾਲਾ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਜਲੰਧਰ ਦੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ਦੇ ਕਨਵੀਨਰ ਕੁਲਦੀਪ ਵਾਲੀਆ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਹੋਣ ਤੱਕ ਲੜਾਈ ਜਾਰੀ ਰਹੇਗੀ। -ਪੱਤਰ ਪ੍ਰੇਰਕ