ਪੱਤਰ ਪ੍ਰੇਰਕ
ਬਨੂੜ, 17 ਨਵੰਬਰ
ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਕਿਹਾ ਕਿ ਬਨੂੜ ਸ਼ਹਿਰ ਅਤੇ ਪਿੰਡਾਂ ਵਿੱਚ ਜਿਨ੍ਹਾਂ ਨੇ ਆਪਣੇ ਕਮਰੇ, ਮਕਾਨ ਅਤੇ ਪੀਜੀ ਬਣਾ ਕੇ ਕਿਰਾਏ ’ਤੇ ਦਿੱਤੇ ਹੋਏ ਹਨ, ਉਹ ਆਪਣੇ ਕਿਰਾਏਦਾਰਾਂ ਦੀ ਸੂਚਨਾ ਪੁਲੀਸ ਥਾਣੇ ਵਿੱਚ ਦੇਣ ਤਾਂ ਜੋ ਉਨ੍ਹਾਂ ਦੇ ਪਤੇ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਪੰਜਾਬ ਤੋਂ ਬਾਹਰੀ ਇਲਾਕਿਆਂ ਦੇ ਲੋਕ ਗੰਭੀਰ ਵਾਰਦਾਤਾਂ ਨੂੰ ਅੰਜ਼ਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਦਾ ਮੁੱਢਲਾ ਪਤਾ ਨਾ ਹੋਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਮੁਸ਼ਕਿਲ ਆਉਂਦੀ ਹੈ। ਥਾਣਾ ਮੁਖੀ ਨੇ ਸ਼ਹਿਰ ਵਾਸੀਆਂ ਨੂੰ ਚੌਕਸ ਕਰਦੇ ਹੋਏ ਕਿਹਾ ਕਿ ਜੇ ਕੋਈ ਮਕਾਨ ਮਾਲਕ ਆਪਣੇ ਕਿਰਾਏਦਾਰਾਂ ਦੀ ਸੂਚੀ ਥਾਣਾ ਬਨੂੜ ਵਿੱਚ ਦਰਜ ਨਹੀਂ ਕਰਵਾਉਂਦਾ ਤਾਂ ਉਸ ਖ਼ਿਲਾਫ ਕਾਰਵਾਈ ਹੋਵੇਗੀ।