ਖਨੌਰੀ: ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਵਿੱਚੋਂ ਬੀਤੇ ਦਿਨੀ ਪਾਰਟੀ ’ਚੋਂ ਕੱਢੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਥਾਂ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਨੂੰ ਸੂਬਾ ਪ੍ਰਧਾਨ ਬਣਾਉਣਾ ਬਸਪਾ ਸੁਪਰੀਮੋ ਅਤੇ ਪਾਰਟੀ ਹਾਈਕਮਾਨ ਦਾ ਫ਼ੈਸਲਾ ਹੈ, ਜੋ ਪਾਰਟੀ ਵਰਕਰਾਂ ਨੂੰ ਸਿਰ ਮੱਥੇ ਪ੍ਰਵਾਨ ਹੈ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਹਲਕਾ ਲਹਿਰਾ ਦੇ ਇੰਚਾਰਜ ਰਾਮਦਾਸ ਭੁੱਕਲ ਅਤੇ ਸਾਬਕਾ ਜਨਰਲ ਸਕੱਤਰ ਅਮਨ ਬੋਧ ਨੇ ਸਥਾਨਕ ਸ਼ਹਿਰ ਅੰਦਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਜਿਸ ਨੂੰ ਵੀ ਜ਼ਿੰਮੇਵਾਰੀ ਸੌਂਪਦੀ ਹੈ ਪਾਰਟੀ ਵਰਕਰ ਹਾਈਕਮਾਨ ਦੇ ਫ਼ੈਸਲੇ ਨੂੰ ਸਿਰ ਮੱਥੇ ਮੰਨਦੇ ਹਨ। ਉਨ੍ਹਾਂ ਮੌਜੂਦਾ ਸੂਬਾ ਪ੍ਰਧਾਨ ਨੂੰ ਹਲਕੇ ਦੇ ਵਰਕਰਾਂ ਤੱਕ ਵੀ ਪਹੁੰਚ ਕਰਨ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ