ਨਿਤਿਨ ਜੈਨ
ਲੁਧਿਆਣਾ, 18 ਨਵੰਬਰ
ਚੰਡੀਗੜ੍ਹ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਰਿਹਾ ਹੈ। ਇਹ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਹੈ ਪਰ ਇਸ ਵਿਲੱਖਣ ਪ੍ਰਬੰਧਾਂ ਨੇ ਦੋਵਾਂ ਸੂਬਿਆਂ ਦਰਮਿਆਨ ਸਪਸ਼ਟ ਵੰਡ ਪੈਦਾ ਕਰ ਦਿੱਤੀ ਹੈ। ਇਹ ਮੁੱਦਾ ਕਈ ਸਾਲਾਂ ਤੋਂ ਸਿਆਸੀ ਹਲਕਿਆਂ ਵਿਚ ਉਠਦਾ ਰਿਹਾ ਹੈ। ਕੇਂਦਰ ਦੀਆਂ ਸਰਕਾਰਾਂ ਨੇ ਇਸ ਮੁੱਦੇ ਨੂੰ ਸੁਲਝਾਉਣ ਲਈ ਯਤਨ ਕੀਤੇ ਹਨ ਤੇ ਕੇਂਦਰ ਵਲੋਂ ਇਕ ਸੂਬੇ ਨੂੰ ਚੰਡੀਗੜ੍ਹ ਵਿਚ ਜ਼ਮੀਨ ਅਲਾਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦਾ ਭਾਜਪਾ ਆਗੂ ਸੁਨੀਲ ਜਾਖੜ ਸਣੇ ਪੰਜਾਬ ਸਰਕਾਰ ਅਤੇ ਹੋਰ ਸਿਆਸੀ ਪਾਰਟੀਆਂ ਨੇ ਵਿਰੋਧ ਕੀਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਰਾਜਪਾਲ ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਦੇ ਦਾਅਵੇ ਨੂੰ ਨਕਾਰ ਚੁੱਕੇ ਹਨ।