ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਨਵੰਬਰ
ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਸਰਕਾਰੀ ਕਾਲਜ ਰੋਡ ਵਿੱਚ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਵਸ ਮਨਾਇਆ ਗਿਆ।
ਸਮਾਗਮ ’ਚ ਸਮਾਜ ਸੇਵੀ ਰਾਕੇਸ਼ ਕਪਿਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਕੂਲ ਪਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਅਸ਼ਵਨੀ ਕੁਮਾਰ ਕਾਲੀਆ, ਮੁੱਖ ਮਹਿਮਾਨ ਅਤੇ ਸਟਾਫ਼ ਮੈਂਬਰਾਂ ਨੇ ਲਾਲਾ ਲਾਜਪਤ ਰਾਏ ਦੀ ਤਸਵੀਰ ’ਤੇ ਫੁੱਲਮਾਲਾ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਪ੍ਰਿੰਸੀਪਲ ਰੇਨੂੰ ਬਾਲਾ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਕੂਲ ਦੀ ਵਿਦਿਆਰਥਣ ਵੰਦਨਾ ਨੇ ਵੀ ਲਾਲਾ ਲਾਜਪਤ ਰਾਏ ਦੀ ਜੀਵਨ ਬਾਰੇ ਵਿਚਾਰ ਪ੍ਰਗਟ ਕੀਤੇ। ਮੁੱਖ ਮਹਿਮਾਨ ਕਪਿਲਾ ਸ਼ਰਮਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ। ਉਨ੍ਹਾਂ ਸਕੂਲ ਲਈ 31 ਹਜ਼ਾਰ ਰੁਪਏ ਭੇਟ ਕੀਤੇ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਡਾ. ਬਲਜੀਤ ਸੈਣੀ ਨੇ ਸਕੂਲ ਲਈ 20 ਹਜ਼ਾਰ ਰੁਪਏ, ਮਧੂ ਸੂਦਨ ਨੇ 5100 ਰੁਪਏ ਅਤੇ ਪ੍ਰਿੰਸੀਪਲ ਰਾਮ ਲਾਲ ਨੇ ਵੀ 5100 ਰੁਪਏ ਦਿੱਤੇ। ਪ੍ਰਿੰਸੀਪਲ ਰੇਨੂੰ ਬਾਲਾ ਨੇ ਸਕੂਲ ਦੀ ਆਰਥਿਕ ਮਦਦ ਲਈ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਮਧੂ ਬਾਲਾ ਅਤੇ ਅਮਰਿੰਦਰ ਪਾਲ ਨੇ ਕੀਤਾ। ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪੈਟਰਨ ਵਰਿੰਦਰ ਸ਼ਰਮਾ ਦੀ ਪਤਨੀ ਵਿਜੇ ਸ਼ਰਮਾ, ਪ੍ਰੇਮ ਸਿੰਘ, ਪ੍ਰਿੰਸੀਪਲ ਰਾਮ ਲਾਲ, ਮਧੂਕਰ ਐਰੀ, ਵਿਪਨ ਕਾਲੀਆ, ਜੇ.ਐਸ ਪਠਾਣੀਆ ਹਾਜ਼ਰ ਸਨ।