ਪੱਤਰ ਪ੍ਰੇਰਕ
ਦੇਵੀਗੜ੍ਹ, 18 ਨਵੰਬਰ
ਹਲਕਾ ਸਨੌਰ ਦੇ ਕਸਬਾ ਦੇਵੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਕਾਰੋਬਾਰੀ ਰਾਮ ਲਾਲ ਸ਼ਰਮਾ (55) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ ਅੱਜ ਡੇਰਾ ਪੰਡਤਾਂ ਨੇੜੇ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਭਰਾ ਜਗਦੀਸ਼ ਸ਼ਰਮਾ, ਤਿਲਕ ਰਾਜ ਸ਼ਰਮਾ, ਨਿਤਿਸ਼ ਸ਼ਰਮਾ (ਗਗਨ), ਵਿੱਕੀ ਸ਼ਰਮਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਗੁਰਬਚਨ ਸਿੰਘ ਵਿਰਕ, ਗੁਰਪ੍ਰੀਤ ਗੂਰੀ ਪੀਏ ਪੁੱਜੇ ਹੋਏ ਸਨ।