ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਨਵੰਬਰ
ਇੱਥੇ ਅਦਾਲਤ ਵਿੱਚ ਪੇਸ਼ੀ ਵਾਸਤੇ ਲਿਆਂਦਾ ਗਿਆ ਇੱਕ ਮੁਲਜ਼ਮ ਜੋ ਪੁਲੀਸ ਨੂੰ ਚਕਮਾ ਦੇ ਕੇ ਭੱਜ ਗਿਆ ਸੀ, ਜਿਸ ਨੂੰ ਪੁਲੀਸ ਨੇ ਦੋ ਘੰਟਿਆਂ ਵਿੱਚ ਹੀ ਮੁੜ ਕਾਬੂ ਕਰ ਲਿਆ। ਇਸ ਮੁਲਜ਼ਮ ਦੀ ਸ਼ਨਾਖਤ ਗੋਪਾਲ ਸਿੰਘ ਵਾਸੀ ਮਜੀਠਾ ਰੋਡ ਵੱਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਥਾਣਾ ਸਦਰ ਵਿੱਚ ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ 17 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪੁਲੀਸ ਪਾਰਟੀ ਨੂੰ ਚਕਮਾ ਦੇ ਕੇ ਭੀੜ ਦਾ ਲਾਭ ਲੈ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਵਿਨੋਦ ਸ਼ਰਮਾ ਅਤੇ ਏਐੱਸਆਈ ਰਮੇਸ਼ ਕੁਮਾਰ ਦੀ ਟੀਮ ਵੱਲੋਂ ਦੋ ਘੰਟਿਆਂ ਵਿੱਚ ਹੀ ਇਸ ਮੁਲਜ਼ਮ ਨੂੰ ਦੁਬਾਰਾ ਕਾਬੂ ਕਰ ਲਿਆ ਗਿਆ ਹੈ ਅਤੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ।