ਚੰਡੀਗੜ੍ਹ (ਟਨਸ):
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਾਰਜਕਾਰਨੀ ਤੇ ਪ੍ਰੀਜੀਡੀਅਮ ਦੀ ਮੀਟਿੰਗ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਨਾ ਕਰਨ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋ ਤਨਖਾਹੀਆ ਕਰਾਰ ਦਿੱਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਨਾ ਕਰਨਾ ਅਕਾਲ ਤਖਤ ਦੇ ਫੈਸਲੇ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।