ਪੱਤਰ ਪ੍ਰੇਰਕ
ਤਰਨ ਤਾਰਨ, 19 ਨਵੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਖਡੂਰ ਸਾਹਿਬ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ, ਏਕਲਗੱਡਾ ਵਿੱਚ ਜ਼ੋਨ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ| ਮੀਟਿੰਗ ਨੂੰ ਜਥੇਬੰਦੀ ਦੇ ਆਗੂ ਨਵਤੇਜ ਸਿੰਘ ਏਕਲਗੱਡਾ, ਹਰਪ੍ਰੀਤ ਸਿੰਘ ਸਿੱਧਵਾਂ, ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ, ਫਤਿਹ ਸਿੰਘ ਪਿੱਦੀ, ਦਿਆਲ ਸਿੰਘ ਮੀਆਂਵਿੰਡ ਤੇ ਪਾਖਰ ਸਿੰਘ ਲਾਲਪੁਰਾ ਆਦਿ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਚੱਲ ਰਹੇ ਮੋਰਚੇ ਨੂੰ ਤੇਜ਼ ਕਰਨ ਲਈ 6 ਦਸੰਬਰ ਨੂੰ ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ, ਸਵਿੰਦਰ ਸਿੰਘ ਚੁਤਾਲਾ ਅਤੇ ਸੁਰਜੀਤ ਸਿੰਘ ਫੂਲ ਦੀ ਅਗਵਾਈ ਹੇਠ ਇੱਕ ਜਥਾ ਦਿੱਲੀ ਵੱਲ ਕੂਚ ਕਰੇਗਾ| ਜਥੇਬੰਦੀ ਵੱਲੋਂ 21 ਨਵੰਬਰ ਨੂੰ ਪਿੰਡ ਸ਼ੇਰੋਂ ਦੇ ਬਾਬਾ ਸਿਧਾਣਾ ਵਿੱਚ ਕੀਤੀ ਜਾਣ ਵਾਲੀ ਸੰਕਲਪ ਰੈਲੀ ਵਿੱਚ ਕਿਸਾਨਾਂ ਨੂੰ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ ਗਈ| ਮੀਟਿੰਗ ਵਿੱਚ ਸਿਮਰਪ੍ਰੀਤ ਸਿੰਘ ਢਿੱਲੋਂ ਨੂੰ ਪਿੰਡ ਏਕਲਗੱਡਾ ਇਕਾਈ ਦਾ ਪ੍ਰਧਾਨ ਬਣਾਇਆ ਗਿਆ|