ਫਗਵਾੜਾ: ਪਿੰਡ ਮਹੇੜੂ ਦੀ ਸਮੁੱਚੀ ਪੰਚਾਇਤ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਸੁਆਗਤ ਕੈਬਨਿਟ ਮੰਤਰੀ ਡਾ. ਰਵਜੋਤ ਨੇ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਨੂੰ ਮਾਡਲ ਗ੍ਰਾਮ ਬਣਾਉਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਪਿੰਡ ਦੇ ਅਧੂਰੇ ਕੰਮ ਮੁੱਢਲੇ ਆਧਾਰ ’ਤੇ ਕਰਵਾਏ ਜਾਣਗੇ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਸਰਕਾਰ ਨੇ ਪਿੰਡ ਦਾ ਕਾਫ਼ੀ ਵਿਕਾਸ ਕਰਵਾਇਆ ਹੈ ਤੇ ਪੇਂਡੂ ਵਿਕਾਸ ਨੂੰ ਤਰਜੀਹ ਦੇਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ‘ਆਪ’ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਰਅਮੈਨ ਲਲਿਤਾ ਸਕਲਾਨੀ, ਅਸ਼ੋਕ ਭਾਟੀਆ, ਜੋਗਿੰਦਰ ਪਾਲ ਬੇਦੀ, ਰਵਿੰਦਰ ਲੱਡੂ ਅਤੇ ਸਤੀਸ਼ ਸਲਹੋਤਰਾ ਸਨੀ ਹਾਜ਼ਰ ਸਨ। -ਪੱਤਰ ਪ੍ਰੇਰਕ