ਪੇਸ਼ਾਵਰ, 28 ਜੂਨ
ਪਾਕਿਸਤਾਨ ਦੇ ਖੈ਼ਬਰ ਪਖਤੂਨਖਵਾ ਸੂਬੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਘਰ ਵਿੱਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਪਰਿਵਾਰ ਦੇ 9 ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਮਲਾਕੰਦ ਦੀ ਬਟਖੇਲਾ ਤਹਿਸੀਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਅਤੇ ਛੇ ਪੁਰਸ਼ਾਂ ਸਮੇਤ ਪਰਿਵਾਰ ਦੇ ਨੌਂ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ।