ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਅਕਤੂਬਰ
ਜ਼ਿਲ੍ਹੇ ਦੇ ਪਿੰਡ ਹਸਨਪੁਰ ਉਰਫ ਛਲੇੜੀ ਖੁਰਦ ਵਿੱਚ ਝੋਨੇ ਦੀ ਖੜ੍ਹੀ ਫਸਲ ’ਤੇ ਚੀਨੀ ਵਾਇਰਸ ਨੇ ਹਮਲਾ ਕਰ ਦਿੱਤਾ ਹੈ ਜਿਸ ਨਾਲ 8 ਏਕੜ ਤੋਂ ਵਧੇਰੇ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ˘
ਇਸ ਮੌਕੇ ਪਿੰਡ ਦੇ ਕਿਸਾਨ ਰਾਜਦੀਪ ਸਿੰਘ, ਪਰਮਜੀਤ ਸਿੰਘ ਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਚੀਨੀ ਵਾਇਰਸ ਕਾਰਨ ਉਨ੍ਹਾਂ ਦੀ 8 ਏਕੜ ਤੋਂ ਵੱਧ ਝੋਨੇ ਦੀ ਫਸਲ ਖਰਾਬ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਫਸਲ ਬਚਾਉਣ ਲਈ 40-50 ਹਜ਼ਾਰ ਰੁਪਏ ਦੇ ਕਰੀਬ ਕੀਮਤ ਦੀਆਂ ਦਵਾਈਆਂ ਪਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੋਈ ਫਾਇਦਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਵੀ ਉਨ੍ਹਾਂ ਦੀ ਫਸਲ ਪਾਣੀ ’ਚ ਡੁੱਬ ਗਈ ਸੀ। ਉਨ੍ਹਾਂ ਸਰਕਾਰ ਤੋਂ ਆਪਣੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਸੜਕ ਹੇਠਾਂ ਬਰਸਾਤੀ ਪਾਈਪ ਪਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਪੱਪੂ, ਅਮਰਬੀਰ ਸਿੰਘ, ਕਾਲੂ, ਸੋਨੂੰ ਤੇ ਮੰਗੀ ਆਦਿ ਹਾਜ਼ਰ ਸਨ।