ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਿਦਆਂ ਛੇ ਜਾਅਲੀ ਅਸਲਾ ਲਾਇਸੈਂਸ, ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਹੈ।