ਪੱਤਰ ਪ੍ਰੇਰਕ
ਅੰਮ੍ਰਿਤਸਰ,, 24 ਜੁਲਾਈ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਿਵਲ ਸਕਤਰੇਤ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਵਿੱਚ ਵਫ਼ਦ ਵਲੋਂ ਚੋਣ ਵਾਅਦਾ ਪੂਰਾ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਅਤੇ ਅੰਕੜਿਆਂ ਤੇ ਦਸਦਾਵੇਜ਼ਾ ਸਹਿਤ ਆਪਣੀਆਂ ਮੰਗਾਂ ਬਾਰੇ ਪੱਖ ਰੱਖਿਆ, ਪਰ ਵਿੱਤ ਮੰਤਰੀ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਸਿਰਫ਼ ਜ਼ੁਬਾਨੀ ਹਾਮੀ ਭਰੀ। ਵਫ਼ਦ ਨੇ ਵਿੱਤ ਮੰਤਰੀ ਨੂੰ ਚੋਣ ਵਾਅਦੇ ਨੂੰ ਯਾਦ ਕਰਵਾਉਂਦਿਆਂ ਰੋਸ ਪ੍ਰਗਟ ਕੀਤਾ ਕਿ ‘ਆਪ’ ਸਰਕਾਰ ਦੇ ਚਾਰ ਮਹੀਨੇ ਬੀਤਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ।