ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੁਲਾਈ
ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ ਪੜਤਾਲ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਕੱਲ੍ਹ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹਨ। ਅੱਜ ਇਥੇ ਉਸ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੀਜੇਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸੋਨੀ ਨੂੰ ਪੁੱਛ ਪੜਤਾਲ ਵਾਸਤੇ ਦੋ ਦਿਨ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ।