ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਉਦਯੋਗ ਅਤੇ ਕਾਮਰਸ ਵਿਭਾਗ ਵੱਲੋਂ ਰਾਜ ਵਿਚ ਉਦਯੋਗ ਅਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਆਨਲਾਈਨ ਪੋਰਟਲ 2017 ਲਾਂਚ ਕੀਤਾ ਗਿਆ ਸੀ, ਜਿਸ ’ਤੇ ਕੋਈ ਵੀ ਉਦਮੀ ਕਿਸੇ ਵੀ ਤਰ੍ਹਾਂ ਦੀ ਰੈਗੂਲੇਟਰੀ ਕਲੀਅਰੈਂਸ/ਸਰਵਿਸ ਲੈਣ ਲਈ ਅਰਜ਼ੀ ਦੇ ਸਕਦਾ ਹੈ, ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਦਮੀ ਨੂੰ ਸੇਵਾ ਮੁਹੱਈਆ ਹੁੰਦੀ ਹੈ। ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਰਾਜ ਕੰਵਲਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ ਉਦਯੋਗ ਅਤੇ ਕਾਮਰਸ ਵਿਭਾਗ ਇੰਡਸਟ੍ਰੀਅਲ ਐਂਡ ਬਿਜ਼ਨੈਸ ਡਿਵੈਲਪਮੈਂਟ ਪਾਲਿਸੀ 2017 ਤਹਿਤ ਹੁਣ ਤਕ ਜ਼ਿਲਾ ਅੰਮ੍ਰਿਤਸਰ ਨਾਲ ਸਬੰਧਤ 36 ਉਦਮੀਆਂ ਵਲੋਂ ਲਾਭ ਲੈਣ ਲਈ ਵਿਭਾਗ ਦੇ ਪੋਰਟਲ ’ਤੇ ਅਪਲਾਈ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 22 ਇਕਾਈਆਂ ਵਲੋਂ 580 ਕਰੋੜ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ, ਜਿਸ ਨਾਲ 1700 ਦੇ ਕਰੀਬ ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ