ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪ ਉੱਤੇ ਸੁਆਲ ਕਰਦਿਆਂ ਆਖਿਆ ਕਿ ਇਸ ਪਿੱਛੇ ਅਕਾਲੀ ਆਗੂਆਂ ਦਾ ਕੋਈ ਵੱਡਾ ਭੇਦ ਲੁਕਿਆ ਹੋਇਆ ਹੈ। ਇੱਕ ਬਿਆਨ ’ਚ ਜੀਕੇ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਖ਼ਤਮ ਹੋ ਰਿਹਾ ਹੈ ਤੇ ਸਿੱਖਾਂ ’ਤੇ ਆਪਣੀ ਪਕੜ ਬਣਾਉਣ ਲਈ ਉਹ ਹਰ ਹੀਲਾ ਵਰਤ ਰਿਹਾ ਹੈ। ਉਨ੍ਹਾਂ ਦਿੱਲੀ-ਕਟੜਾ ਐਕਸਪ੍ਰੈੱਸ ਮਾਰਗ ਵਿੱਚ ਮੁੜ ਅੰਮ੍ਰਿਤਸਰ ਨੂੰ ਸ਼ਾਮਲ ਕੀਤੇ ਜਾਣ ’ਤੇ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ।