ਪੱਤਰ ਪ੍ਰੇਰਕ
ਅੰਮ੍ਰਿਤਸਰ, 29 ਅਕਤੂਬਰ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਗੁਰੂ ਗ੍ਰੰਥ ਸਾਹਿਬ ਅਤੇ ਇਤਿਹਾਸਕ ਨਿਸ਼ਾਨਾਂ ਦੀ ਛੱਤਰ-ਛਾਇਆ ਹੇਠ ਬੁੱਢਾ ਦਲ ਦਾ 316ਵਾਂ ਸਥਾਪਨਾ ਦਿਵਸ ਅਤੇ ਗੁਰੂ ਗ੍ਰੰਥ ਸਾਹਿਬ ਦਾ ਗੁਰਗੱਦੀ ਪੁਰਬ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਮਨਾਇਆ ਜਾਵੇਗਾ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਸ਼ਾਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਬੁੱਢਾ ਦਲ ਦੀ ਅਗਵਾਈ ’ਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਨਗੀਆਂ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਨਿਹੰਗ ਸਿੰਘਾਂ ਦੀ ਪੁਰਾਤਨ ਰਵਾਇਤ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ 30 ਅਕਤੂਬਰ ਨੂੰ ਅਖੰਡ ਪਾਠ ਪੂਰਨ ਮਰਯਾਦਾ ਅਨੁਸਾਰ ਆਰੰਭ ਹੋਣਗੇ ਜਿਸ ਦਾ ਭੋਗ ਪਹਿਲੀ ਨਵੰਬਰ ਨੂੰ ਸਵੇਰੇ ਦੀਵਾਲੀ ਵਾਲੇ ਦਿਨ ਪਵੇਗਾ। ਬੇਦੀ ਨੇ ਦੱਸਿਆ ਕਿ 2 ਨਵੰਬਰ ਨੂੰ ਦੁਪਹਿਰ 12 ਵਜੇ ਸਮੂਹ ਨਿਹੰਗ ਸਿੰਘਾਂ ਦੇ ਦਲਪੰਥ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਤੋਂ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ