ਅੰਮ੍ਰਿਤਸਰ: ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਅੱਜ ਇੱਥੇ ਕਿਹਾ ਕਿ ਸ਼ਹਿਰ ਵਿੱਚ ਸਮਾਰਟ ਸਿਟੀ ਤਹਿਤ ਹੋਣ ਵਾਲੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਉਂਦੇ ਕੁਝ ਹੀ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਸੋਨੀ ਨੇ ਟਰੈਫਿਕ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇ ਅਤੇ ਚੌਕਾਂ ਵਿੱਚ ਬੰਦ ਪਈਆਂ ਟਰੈਫਿਕ ਲਾਈਟਾਂ ਨੂੰ ਠੀਕ ਕਰਵਾਇਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਮਾਰਟ ਸਿਟੀ ਅਧੀਨ ਹੋਣ ਵਾਲੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। -ਪੱਤਰ ਪ੍ਰੇਰਕ