ਅੰਮ੍ਰਿਤਸਰ:
ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਮੁਹਿੰਮ ਚਲਾਈ ਗਈ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਡੇਂਗੂ ਦੇ ਲਾਰਵੇ ਮੌਕੇ ’ਤੇ ਹੀ ਨਸ਼ਟ ਕੀਤੇ ਗਏ। ਇਸ ਤੋਂ ਪਹਿਲਾਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠ ਮਜੀਠਾ ਰੋਡ, ਪਾਵਰ ਕਲੋਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਸ਼ੀਹਰ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਸਬੰਧੀ ਐਂਟੀ ਲਾਰਵਾ ਦੀਆਂ 15 ਟੀਮਾਂ ਵੱਲੋਂ ਸਮੂਹ ਇਲਾਕੇ ਦੇ ਲਗਪਗ 321 ਘਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। -ਖੇਤਰੀ ਪ੍ਰਤੀਨਿਧ