ਅੰਮ੍ਰਿਤਸਰ: ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਦੋਸ਼ ਲਾਏ ਹਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਗਿਆ ਪੱਤਰ ਅੱਜ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਨਾਲ ਸਬੰਧਿਤ ਆਗੂ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪਿਆ। ਦੋ ਸਫਿਆਂ ਦੇ ਇਸ ਪੱਤਰ ਵਿੱਚ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਹਾਲ ਹੀ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਵਿਦਵਾਨਾਂ ਦੀ ਸੱਦੀ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਉਨ੍ਹਾਂ ਨੂੰ ਦਿੱਤੇ ਗਏ ਸੱਦਾ ਪੱਤਰ ’ਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਗਈ ਟਿੱਪਣੀ ਨੂੰ ਮੁੱਦਾ ਬਣਾਇਆ। -ਟਨਸ