ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 20 ਸਤੰਬਰ
ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿਚ ਕਰੋਨਾ ਨਾਲ 8 ਜਣਿਆਂ ਦੀ ਮੌਤ ਹੋ ਗਈ ਤੇ 233 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਲੰਧਰ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 11350 ਹੋ ਗਈ ਹੈ ਤੇ ਮੌਤਾਂ ਦਾ ਅੰਕੜਾ 316 ਹੋ ਗਿਆ ਹੇ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੱਜ ਜ਼ਿਲ੍ਹੇ ਵਿਚ ਕਰੋਨਾ ਕਾਰਨ 9 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 129 ਨਵੇਂ ਕਰੋਨਾ ਕੇਸ ਆਏ ਹਨ। ਸਿਹਤ ਵਿਭਾਗ ਮੁਤਾਬਕ ਅੱਜ ਹੋਈਆਂ 9 ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 309 ਹੋ ਗਈ ਹੈ। ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 8170 ਹੋ ਗਈ ਹੈ ਜਦਕਿ 6131 ਠੀਕ ਹੋ ਚੁੱਕੇ ਹਨ ਅਤੇ 1730 ਮਰੀਜ਼ ਜ਼ੇਰੇ ਇਲਾਜ ਹਨ।
ਗੁਰਦਾਸਪੁਰ (ਜਤਿੰਦਰ ਬੈਂਸ): ਜ਼ਿਲ੍ਹਾ ਗੁਰਦਾਸਪੁਰ ’ਚ ਅੱਜ ਕਰੋਨਾ ਨਾਲ ਇਕ ਹੋਰ ਮੌਤ ਹੋ ਗਈ ਤੇ 103 ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਵਿਚ ਅੱਜ 91 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ 4 ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 39 ਕੇਸ ਹੁਸ਼ਿਆਰਪੁਰ ਨਾਲ ਤੇ ਬਾਕੀ ਬਲਾਕਾਂ ਨਾਲ ਸਬੰਧਤ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 32 ਮਾਮਲੇ ਸਾਹਮਣੇ ਆਏ ਹਨ| ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 990 ਪਾਜ਼ੇਟਿਵ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਫਗਵਾੜਾ (ਪੱਤਰ ਪ੍ਰੇਰਕ): ਅੱਜ ਫਗਵਾੜਾ ਸ਼ਹਿਰ ’ਚ ਕਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐੱਮ.ਓ ਡਾ. ਕਮਲ ਕਿਸ਼ੋਰ ਨੇ ਕੀਤੀ।