ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਜ਼ਿਲ੍ਹੇ ਵਿਚ 69 ਹੋਰ ਪਾਜ਼ੇਟਿਵ ਕੇਸ ਆਏ ਹਨ। ਇਸ ਦੌਰਾਨ ਅੱਜ ਚਾਰ ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 411 ਹੋ ਗਈ ਹੈ। ਇਸ ਦੌਰਾਨ ਅੱਜ 121 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਠੀਕ ਹੋਣ ਮਗਰੋਂ ਘਰਾਂ ਨੂੰ ਗਏ ਹਨ।
ਗੁਰਦਾਸਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ‘ਚ ਅੱਜ ਕਰੋਨਾ ਨਾਲ ਚਾਰ ਮੌਤਾਂ ਹੋਈਆਂ ਹਨ ਜਦੋਂਕਿ 109 ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਚਾਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 70 ਨਵੇਂ ਪਾਜ਼ੇਟਿਵ ਕੇਸ ਆਏ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ 36 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਇੱਕ ਮਰੀਜ਼ ਦੀ ਮੌਤ ਹੋ ਗਈ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਨੌਂ ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ| ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਅ ਕਰਨ ਲਈ ਲੋੜੀਦੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ|