ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਅਕਤੂਬਰ
ਖ਼ਾਲਸਾ ਕਾਲਜ ਆਫ਼ ਇੰਜਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੇਨਿਊ ਵਿੱਚ ਅੱਜ ਦੂਜੀ ਕਾਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਮੁੱਖ ਮਹਿਮਾਨ ਸਨ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ 590 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸੂਬੇ ’ਚ ਬਹੁਤ ਸਾਰੇ ਇੰਜਨੀਅਰ ਕਾਲਜ ਹਨ ਪਰ ਉਹੀ ਕਾਲਜ ਭਵਿੱਖ ਉਸਾਰ ਸਕਦੇ ਹਨ ਜੋ ਗੁਣਵੱਤਾ ਭਰਪੂਰ ਵਿੱਦਿਆ ਪ੍ਰਦਾਨ ਕਰਦੇ ਹਨ।