ਪੱਤਰ ਪ੍ਰੇਰਕ
ਅੰਮ੍ਰਿਤਸਰ, 21 ਫਰਵਰੀ
ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਿਰਸਾਨੀ ਸੰਘਰਸ਼ ਨੂੰ ਸਮਰਪਿਤ ਮਾਤ ਭਾਸ਼ਾ ਤੇ ਆਰਥਿਕ ਵਸੀਲੇ ਵਿਸ਼ੇ ਤਹਿਤ ਸੰਵਾਦ ਰਚਾਇਆ ਗਿਆ ਜਿਸ ਵਿੱਚ ਬੁਲਾਰਿਆਂ ਰਾਏ ਉਸਾਰੀ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਉਥੋਂ ਦੇ ਲੋਕਾਂ ਦੀ ਜ਼ੁਬਾਨ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ , ਜਿਹੜੀ ਕਾਰ ਵਿਹਾਰ ਤੇ ਰੁਜ਼ਗਾਰ ਨਾਲ ਜੁੜੀ ਹੁੰਦੀ ਹੈ। ਕਾਮਰੇਡ ਸੋਹਣ ਸਿੰਘ ਜੋਸ਼ ਲਾਇਬ੍ਰੇਰੀ ਵਿਚ ਹੋਏ ਸਮਾਗਮ ਵਿਚ ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਸ਼ਾਇਰ ਮਲਵਿੰਦਰ, ਡਾ. ਪ੍ਰਭਜੋਤ ਕੌਰ ਸੰਧੂ, ਹਰਪਾਲ ਸਿੰਘ ਨਾਗਰਾ, ਸਰਬਜੀਤ ਸੰਧੂ, ਡਾ. ਮੋਹਨ ਅਤੇ ਡਾ. ਭੁਪਿੰਦਰ ਸਿੰਘ ਫੇਰੂਮਾਨ ਨੇ ਕਿਹਾ ਕਿ ਮਾਤ ਭਾਸ਼ਾ ਨੂੰ ਰੁਜ਼ਗਾਰ ਮੁਖੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।