ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 16 ਫਰਵਰੀ
ਹਲਕਾ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਜਗਮੋਹਨ ਸਿੰਘ ਰਾਜੂ ਵੱਲੋਂ ਤਿਲਕ ਨਗਰ ਵਿੱਚ ਕੀਤੇ ਗਏ ਪ੍ਰਚਾਰ ਦੌਰਾਨ ਸਾਬਕਾ ਜਨਰਲ ਜੇ ਜੇ ਸਿੰਘ ਉਨ੍ਹਾਂ ਨਾਲ ਮੌਜੂਦ ਰਹੇ। ਉਨ੍ਹਾਂ ਜਗਮੋਹਨ ਰਾਜੂ ਲਈ ਲੋਕਾਂ ਤੋਂ ਵੋਟ ਮੰਗਦਿਆਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਜਨਤਾ ਨਾਲ ਝੂਠੇ ਅਤੇ ਖੋਖਲੇ ਵਾਅਦੇ ਕਰ ਕੇ ਪੰਜਾਬ ਦੀ ਸੱਤਾ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ ਜਦਕਿ ਕਾਂਗਰਸ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ‘ਆਪ’ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਆਪਣਾ ਸਿਆਸੀ ਆਧਾਰ ਬਚਾਉਣ ਲਈ ਕੇਜਰੀਵਾਲ ਨੇ ਪੰਜਾਬ ਦਾ ਰੁਖ਼ ਕੀਤਾ ਹੈ। ਜੇ ਜੇ ਸਿੰਘ ਨੇ ਜਗਮੋਹਨ ਰਾਜੂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਡਾ. ਨਿਰਮਲ ਸਿੰਘ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਹਿਮਾਚਲ ਭਾਜਪਾ ਦੇ ਸਹਿ-ਇੰਚਾਰਜ ਸੰਜੇ ਟੰਡਨ, ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਅਤੇ ਕੰਵਰਬੀਰ ਸਿੰਘ ਮੰਜ਼ਿਲ ਮੌਜੂਦ ਸਨ।