ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਅਪਰੈਲ
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਰੈਂਕ ਪ੍ਰਾਪਤ ਚੇਅਰਮੈਨ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਡਾ. ਰਾਜ ਕੁਮਾਰ ਵੇਰਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕਾਲਰਸ਼ਿਪ ਸਕੀਮ ਵੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਯਾਦ ਵਿਚ ਕਪੂਰਥਲਾ ਵਿੱਚ 120 ਕਰੋੜ ਦੀ ਲਾਗਤ ਨਾਲ ਯਾਦਗਾਰ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ ਵੱਖ ਯੋਜਨਾਵਾਂ ਤਹਿਤ ਆਪਣੇ ਫੰਡਾਂ ਦਾ 30 ਫੀਸਦ ਹਿੱਸਾ ਖਰਚ ਕਰੇਗੀ।