ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਦਸੰਬਰ
ਅਦਾਲਤੀ ਕੰਪਲੈਕਸ ਲੁਧਿਆਣਾ’ਚ ਹੋਏ ਬੰਬ ਧਮਾਕੇ ਨੂੰ ਮੌੜ ਬੰਬ ਧਮਾਕੇ ਨਾਲ ਜੋੜਦਿਆਂ ਹਵਾਰਾ ਕਮੇਟੀ ਨੇ ਕਿਹਾ ਕਿ ਇਹ ਸਿਆਸਤ ਤੋ ਪ੍ਰੇਰਿਤ ਘਟਨਾ ਹੈ। ਕਮੇਟੀ ਦੇ ਆਗੂ ਪ੍ਰੋ ਬਲਜਿੰਦਰ ਸਿੰਘ , ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ, ਬਾਪੂ ਗੁਰਚਰਨ ਸਿੰਘ ਤੇ ਹੋਰਨਾਂ ਨੇ ਇਕ ਬਿਆਨ ਰਾਹੀਂ ਕਿਹਾ ਕਿ 2017 ਦੀ ਵਿਧਾਨ ਸਭਾ ਚੋਣਾਂ ਤੋ ਪਹਿਲਾਂ 31 ਜਨਵਰੀ ਨੂੰ ਮੌੜ ਮੰਡੀ ਬਠਿੰਡਾ ਵਿਖੇ ਵੱਡਾ ਬੰਬ ਧਮਾਕਾ ਹੋਇਆ ਸੀ। ਹੁਣ ਲੁਧਿਆਣਾ ਬੰਬ ਧਮਾਕਾ ਵੀ ਚੋਣਾਂ ਤੋਂ ਐਨ ਪਹਿਲਾਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਵੀ ਸਿਆਸਤ ਨੂੰ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ’ਚ ਹੋਈ ਬੇਅਦਬੀ ਅਤੇ ਲੁਧਿਆਣਾ ਬੰਬ ਧਮਾਕੇ ਪਿੱਛੇ ਸਰਕਾਰੀ ਏਜੰਸੀਆਂ ਦੀ ਸਾਜਿਸ਼ ਹੋਣ ਦਾ ਅੰਦੇਸ਼ਾ ਹੈ।