ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਜਨਵਰੀ
ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਅਤੇ ਕੌਂਸਲਰ ਵਿਕਾਸ ਸੋਨੀ ਨੇ ਪਿੰਡ ਮੂਲੇ ਚੱਕ ਬਲਾਕ ਵੇਰਕਾ ਵਿੱਚ ਹੈਲਥ ਐਂਡ ਵੈੱਲਨੈੱਸ ਕਲੀਨਿਕ ਦਾ ਉਦਘਾਟਨ ਕੀਤਾ, ਜਿਹੜਾ ਕਿ ਇਲਾਕੇ ਦੇ ਲੋਕਾਂ ਲਈ ਸਿਹਤ ਪੱਖੋਂ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਲੀਨਿਕ ਵਿਚ ਇਕ ਕਮਿਊਨਿਟੀ ਹੈਲਥ ਅਫਸਰ, ਇੱਕ ਏਐੱਨਐੱਮ, ਇਕ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਨੂੰ ਤਾਇਨਾਤ ਕੀਤਾ ਗਿਆ ਹੈ।