ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 31 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜਾਰੀ ਰੇਲ ਰੋਕੋ ਅੰਦੋਲਨ 99ਵੇਂ ਦਿਨ ਜਾਰੀ ਹੈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਘੋਲ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ। ਉਧਰ ਸਥਾਨਕ ਨਿੱਜਰਪੁਰਾ ਟੌਲ ਪਲਾਜ਼ੇ ‘ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਜਾਰੀ ਲੜੀਵਾਰ ਭੁੱਖ ਹੜਤਾਲ ਵਿਚ 8 ਬੀਬੀਆਂ ਦੇ ਜੱਥੇ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਬਾਹਰ ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਚੱਲ ਰਿਹਾ ਅੰਦੋਲਨ ਅੱਜ 99ਵੇਂ ਦਿਨ ਵੀ ਜਾਰੀ ਹੈ। ਅੱਜ ਜ਼ੋਨਲ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਹਰਜਿੰਦਰ ਸਿੰਘ ਘੱਗੇ ਦੀ ਅਗਵਾਈ ਵਿੱਚ ਕਿਸਾਨਾਂ ਦਾ ਕਾਫਲਾ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਭਾਰੀ ਨਾਅਰੇਬਾਜ਼ੀ ਕਰਦਿਆਂ ਜੰਡਿਆਲਾ ਗੁਰੂ ਰੇਲ ਰੋਕੋ ਅੰਦੋਲਨ ਵਿੱਚ ਸ਼ਾਮਲ ਹੋਇਆ ਹੈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਟੌਲ ਪਲਾਜ਼ਾ ਨਿੱਜਰਪੁਰਾ ਵਿਖੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀ ਦੇ ਸੂਬਾਈ ਆਗੂ ਦਵਿੰਦਰ ਸਿੰਘ, ਸੰਦੀਪ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ ਨੇ ਕਿਹਾ ਲੜੀਵਾਰ ਭੁੱਖ ਹੜਤਾਲ ਦੇ ਚੌਥੇ ਦਿਨ 8 ਬੀਬੀਆਂ ਦੇ ਜੱਥਾ ਭੁੱਖ ਹੜਤਾਲ ’ਤੇ ਬੈਠਾ ਹੈ। ਇਸ ਮੌਕੇ ਅੰਗਰੇਜ਼ ਸਿੰਘ, ਹਰਦੀਪ ਸਿੰਘ, ਗੁਰਸਾਹਬ ਸਿੰਘ ਚਾਟੀਵਿੰਡ, ਕਾਰਜ ਸਿੰਘ, ਸੋਹਣ ਸਿੰਘ ਰਾਮਪੁਰਾ, ਬਲਵੰਤ ਸਿੰਘ ਪੰਡੋਰੀ, ਬਲਬੀਰ ਸਿੰਘ ਚਾਟੀਵਿੰਡ ਮੌਜੂਦ ਸਨ।ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁੱਖਵਿੰਦਰ ਸਿੰਘ ਸਭਰਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਧਰਨਾ ਨਿਰੰਤਰ ਚੱਲ ਰਿਹਾ ਹੈ।ਇਸ ਮੌਕੇ ਸਤਨਾਮ ਸਿੰਘ ਜਲਾਲਾਬਾਦ,ਲਖਬੀਰ ਸਿੰਘ ਵੈਰੋਵਾਲ,ਮਨਜੀਤ ਸਿੰਘ,ਮੁਖਤਾਰ ਬਿਹਾਰੀਪੁਰ, ਗੁਰਬਿੰਦਰ ਸਿੰਘ ਕੋਟਲੀ,ਬੱਬੂ ਰਾਮਪੁਰ,ਜਸਬੀਰ ਸਿੰਘ ਜਲਾਲਾਬਾਦ ਖੁਰਦ,ਜਗਤਾਰ ਸਿੰਘ ਫਾਜ਼ਲਪੁਰ,ਗੁਰਨਾਮ ਸਿੰਘ ਜਵੰਧਪੁਰ,ਮੰਗਲ ਸਿੰਘ ਮੀਆਂਵਿੰਡ,ਕੁਲਦੀਪ ਸਿੰਘ ਸਰਲੀ,ਭਗਵਾਨ ਸਿੰਘ ਸੰਘਰ ਨੇ ਸੰਬੋਧਨ ਕੀਤਾ।