ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਅਪਰੈਲ
ਜ਼ਿਲ੍ਹੇ ਵਿੱਚ ਨੈਸ਼ਨਲ ਖੁਰਾਕ ਸੁਰੱਖਿਆ ਐਕਟ 2013 ਅਧੀਨ ਸ਼ਨਾਖਤ ਲਾਭਪਾਤਰੀਆਂ ਨੂੰ ਡਿਪੂ ਹੋਲਡਰਾਂ ਵੱਲੋਂ ਵੰਡੀ ਜਾ ਰਹੀ ਕਣਕ ਵਿੱਚ ਕੀਤੀਆਂ ਜਾ ਰਹੀਆਂ ਊਣਤਾਈਆਂ ਬਾਰੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਤੁਰੰਤ ਮੌਕੇ ਉੱਤੇ ਕਾਰਵਾਈ ਕਰਦੇ ਹੋਏ ਸਿਵਲ ਸਪਲਾਈ ਜ਼ਿਲ੍ਹਾ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਸੱਤ ਡਿਪੂ ਹੋਲਡਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ 28 ਮਾਰਚ 2022 ਤੱਕ ਕੁੱਲ 19 ਸਰਕਾਰੀ ਰਾਸ਼ਨ ਡਿਪੂਆਂ ਦੀ ਸਪਲਾਈ ਮੁਅੱਤਲ ਕੀਤੀ ਸੀ। ਇਸ ਤੋਂ ਇਲਾਵਾ ਆਪਣੇ ਸਰਕਾਰੀ ਰਾਸ਼ਨ ਡੀਪੂ ਦੇ ਕੰਮ ਵਿੱਚ ਦਿਲਚਸਪੀ ਨਾ ਰੱਖਣ ਵਾਲੇ 7 ਡਿਪੂ ਹੋਲਡਰਾਂ ਦੇ ਡੀਪੂ ਦੇ ਲਾਇਸੰਸ ਰੱਦ ਕੀਤੇ ਗਏ ਅਤੇ 7 ਡਿਪੂਆਂ ਦੀ ਸਪਲਾਈ ਰੋਕੀ ਗਈ ਹੈ।