ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਜੁਲਾਈ
ਸਿਟੀ ਪੁਲੀਸ ਨੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈਆਈਐੱਮ) ਵਿੱਚ ਦਾਖ਼ਲ ਹੋ ਕੇ ਵਿਦਿਆਰਥੀਆਂ ਨੂੰ ਕੈਂਪਸ ਦੇ ਬਾਹਰ ਸਿਗਰਟ ਨਾ ਪੀਣ ਦੀ ਧਮਕੀ ਦੇਣ ਵਾਲੇ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਕਰ ਸਿੰਘ ਵਾਸੀ ਛੇਹਰਟਾ ਇਲਾਕੇ ਵਜੋਂ ਹੋਈ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਇਸ ਘਟਨਾ ਨੇ ਵਿਦਿਆਰਥੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਨਿਹੰਗ ਸਿੱਖ ਨੇ ਕੈਂਪਸ ਦੇ ਬਾਹਰ ਸਿਗਰਟ ਪੀਣ ਤੋਂ ਨਾ ਰੁਕਣ ਦੀ ਸੂਰਤ ਵਿੱਚ ਗੁੱਟ ਕੱਟਣ ਦੀ ਧਮਕੀ ਦਿੱਤੀ ਸੀ।