ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਮਾਰਚ
ਪ੍ਰੈੱਸ ਕਲੱਬ ਅੰਮ੍ਰਿਤਸਰ ਦੀਆਂ 17 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਦਿਨ 16 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਭਲਕੇ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ ਅਤੇ ਇਸ ਮਗਰੋਂ ਕਾਗਜ਼ਾਂ ਦੀ ਪੜਤਾਲ ਕਰਕੇ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਸਰਕਾਰੀ ਬੁਲਾਰੇ ਨੇ ਦਸਿਆ ਕਿ ਅੱਜ ਪ੍ਰਧਾਨ ਦੇ ਅਹੁਦੇ ਲਈ ਰਜਿੰਦਰ ਰਿਖੀ, ਰਾਜੇਸ਼ ਗਿੱਲ, ਅਨਿਲ ਸਿੰਘ ਨੇ ਕਾਗਜ਼ ਦਾਖਲ ਕੀਤੇ, ਜਦਕਿ ਜਨਰਲ ਸਕੱਤਰ ਦੇ ਅਹੁਦੇ ਲਈ ਦਵਿੰਦਰ ਸਿੰਘ ਭੰਗੂ, ਮਨਿੰਦਰ ਸਿੰਘ ਮੌਂਗਾ ਅਤੇ ਸਰਵਨਜੀਤ ਸਿੰਘ ਨੇ ਕਾਗਜ਼ ਭਰੇ। ਸਕੱਤਰ ਦੇ ਅਹੁਦੇ ਲਈ ਸਤੀਸ਼ ਸ਼ਰਮਾ ਤੇ ਹਰਪਾਲ ਸਿੰਘ ਭੰਗੂ, ਜੁਇੰਟ ਸਕੱਤਰ ਲਈ ਨਰਿੰਦਰ ਸਿੰਘ ਤੇ ਰਮਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਲਈ ਜਤਿੰਦਰ ਸਿੰਘ ਤੇ ਜਸਵੰਤ ਸਿੰਘ ਜੱਸ, ਜੂਨੀਅਰ ਮੀਤ ਪ੍ਰਧਾਨ ਲਈ ਕਿਸ਼ਨ ਸਿੰਘ ਤੇ ਵਿਪਨ ਕੁਮਾਰ ਰਾਣਾ ਨੇ ਕਾਗਜ਼ ਭਰੇ, ਜਦਕਿ ਖਜ਼ਾਨਚੀ ਲਈ ਕਮਲ ਕਿਸ਼ੋਰ ਅਤੇ ਕੁਲਬੀਰ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ। ਕਮੇਟੀ ਮੈਂਬਰਾਂ ਨੇ ਫੈਸਲਾ ਕੀਤਾ ਕਿ ਜਿਨ੍ਹਾਂ ਪੱਤਰਕਾਰਾਂ ਨੇ ਵੋਟ ਲਈ ਅਪਲਾਈ ਕੀਤਾ ਸੀ ਅਤੇ ਉਹ ਵੋਟਰ ਬਣਨ ਦੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ, ਪਰ ਕਿਸੇ ਕਾਰਨ ਉਨ੍ਹਾਂ ਦੀ ਵੋਟ ਨਹੀਂ ਬਣ ਸਕੀ, ਉਹ ਆਪਣਾ ਦਾਅਵਾ 13 ਮਾਰਚ ਨੂੰ ਸਵੇਰੇ 10 ਤੋਂ 12 ਵਜੇ ਤੱਕ ਕਮੇਟੀ ਮੈਂਬਰਾਂ ਅੱਗੇ ਆਪਣਾ ਪੱਖ ਸਬੂਤਾਂ ਸਮੇਤ ਰੱਖ ਸਕਦੇ ਹਨ, ਜਿਸ ਆਧਾਰ ਉਤੇ ਵੋਟ ਦਾ ਫ਼ੈਸਲਾ ਕੀਤਾ ਜਾਵੇਗਾ।