ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰੰਘ ਬ੍ਰਹਮਪੁਰਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਤੇ ਹੋਰਨਾਂ ਨੇ ਖੇਤੀ ਬਿੱਲਾਂ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਭਲਕੇ ਤਿੰਨ ਤਖ਼ਤਾਂ ਤੋਂ ਮਾਰਚ ਸ਼ੁਰੂ ਕਰਨ ਦੇ ਫ਼ੈਸਲੇ ‘ਤੇ ਇਤਰਾਜ਼ ਪ੍ਰਗਟਾਇਆ ਹੈ। ਸ੍ਰੀ ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਬਾਦਲਕਿਆਂ ਦੇ ਵੇਲੇ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਣ-ਸਨਮਾਨ ਨੂੰ ਢਾਹ ਲੱਗੀ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਸ਼ਿਕਾਇਤ ਕੀਤੀ ਸੀ ਕਿ ਬਾਦਲਕਿਆਂ ਨੂੰ ਤਖ਼ਤਾਂ ਅਤੇ ਗੁਰੂਧਾਮਾਂ ਦੀ ਦੁਰਵਰਤੋਂ ਕਰਨ ਤੋਂ ਰੋਕਿਆ ਜਾਵੇ। -ਟ੍ਰਿਬਿਊਨ ਨਿਊਜ਼ ਸਰਵਿਸ