ਟ੍ਰਿਬਿਉੂਨ ਨਿਉੂ਼ਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਨੂੰ ਆਪਣੇ ਪਾਸਪੋਰਟ 10 ਅਗਸਤ ਤੱਕ ਜਮ੍ਹਾਂ ਕਰਵਾਉਣ ਵਾਸਤੇ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਵਾਸਤੇ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਯਾਤਰਾ ਵਿਭਾਗ ਵਿਚ ਭੇਜ ਦੇਣ।