ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਅਗਸਤ
ਨੈਸ਼ਨਲ ਫੈਡਰੇਸ਼ਨ ਆਫ ਦਾ ਬਲ਼ਾਈਂਡ ਪੰਜਾਬ ਤੇ ਭਾਰਤ ਨੇਤਰਹੀਣ ਸੇਵਕ ਸਮਾਜ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਜ਼ਾਦੀ ਦਿਵਸ ਮੌਕੇ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ। ਇਹ ਇਥੇ ਮੁੱਖ ਮੰਤਰੀ ਦਾ ਘਿਰਾਓ ਕਰਨ ਪੁੱਜੇ ਸਨ। ਪੁਲੀਸ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਾਇਆ ਗਿਆ। ਨੇਤਰਹੀਣਾਂ ਦੀਆਂ ਮੰਗਾਂ ਨੂੰ ਸੁਣਦੇ ਹੋਏ ਮੁੱਖ ਮੰਤਰੀ ਨੇ ਮੌਕੇ ’ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੇਤਰਹੀਣਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋਏ ਛੇਤੀ ਤੋਂ ਛੇਤੀ ਨੇਤਰਹੀਣ ਆਗੂਆਂ ਨੂੰ ਬੁਲਾ ਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ।