ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਦਸੰਬਰ
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਅਤੇ ਰੇਬੀਜ਼ ਡਾਇਗਨਾਸਟਿਕ ਪ੍ਰਯੋਗਸ਼ਾਲਾ ਸਥਾਪਤ ਕੀਤੀ ਜਾਵੇਗੀ, ਜਿਸ ’ਤੇ ਲਗਪਗ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਖੁਲਾਸਾ ਮੈਡੀਕਲ ਸਿਖਿਆ ਬਾਰੇ ਮੰਤਰੀ ਓਪੀ ਸੋਨੀ ਨੇ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਪ੍ਰਯੋਗਸ਼ਾਲਾ ਨੂੰ ਸਥਾਪਤ ਕਰਨ ਲਈ ‘ਪ੍ਰਾਜੈਕਟ ਜ਼ੁਨੈਟਿਕ ਰੋਗਾਂ ਦੀ ਰੋਕਥਾਮ ਅਤੇ ਨਿਯੰਤਰਣ ਤਹਿਤ ਪ੍ਰਸਤਾਵ ਭੇਜਿਆ ਸੀ, ਜਿਸ ਨੂੰ ਮਾਹਿਰਾਂ ਦੀ ਕਮੇਟੀ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਪਹਿਲੀ ਹਾਈਟੈਕ ਰੇਬੀਜ਼ ਡਾਇਨਾਸਟਿਕ ਪ੍ਰਯੋਗਸ਼ਾਲਾ ਹੋਵੇਗੀ, ਜਿਸ ਵਿਚ ਰੇਬੀਜ਼ ਬਾਰੇ ਖੋਜ ਅਤੇ ਜਾਂਚ ਦਾ ਕੰਮ ਕੀਤਾ ਜਾਵੇਗਾ। ਇਸ ਬਾਰੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਪ੍ਰਵਾਨਗੀ ਮਿਲ ਚੁੱਕੀ ਹੈ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਜੀਵ ਦੇਵਗਨ ਨੇ ਦੱਸਿਆ ਕਿ ਲੈਬ ਦੇ ਸਥਾਪਤ ਹੋਣ ਨਾਲ ਵੱਡੀ ਗਿਣਤੀ ਵਿੱਚ ਅਜਾਂਈ ਜਾਣ ਵਾਲੀਆਂ ਜਾਨਾਂ ਨੂੰ ਬਚਾਇਆ ਜਾ ਸਕੇਗਾ।