ਅੰਮ੍ਰਿਤਸਰ (ਟਨਸ): ਪੰਜਾਬ ਪੁਲੀਸ ਦੇ ਸੇਵਾਮੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਜੀਠਾ ਰੋਡ ’ਤੇ ਏਕਰੂਪ ਐਵੇਨਿਊ ਸਥਿਤ ਰਿਹਾਇਸ਼ ’ਤੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਸਹਾਇਕ ਪੁਲੀਸ ਕਮਿਸ਼ਨਰ (ਪੱਛਮੀ) ਸ਼ਿਵਦਰਸ਼ਨ ਸਿੰਘ ਨੇ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।