ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਜੁਲਾਈ
ਜਥੇਬੰਦੀ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਵਿਚ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਆਖਿਆ ਹੈ ਅਤੇ ਨਾਲ ਹੀ ਪਟਿਆਲਾ ‘ਚ ਪ੍ਰਭਾਵਿਤ ਲੋਕਾਂ ਨੂੰ ਭੋਜਨ ਮੁਹੱਈਆ ਕਰਨਾ ਸ਼ੁਰੂ ਕਰ ਦਿੱਤਾ ਹੈ। ਡਾ.ਓਬਰਾਏ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਕਿਹਾ ਸੀ।