ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਨੇ 100 ਸਾਲ ਪਹਿਲਾਂ 20 ਫਰਵਰੀ 2021 ਨੂੰ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਸਮੇਂ ਗੁਰਦੁਆਰਿਆਂ ਦਾ ਪ੍ਰਬੰਧ ਮਹੰਤਾਂ ਪਾਸੋਂ ਛੁਡਵਾਉਣ ਲਈ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ 21 ਮਾਰਚ ਨੂੰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਪਿੰਡ ਧਾਰੋਵਾਲੀ ਵਿੱਚ ਇਸ ਸਬੰਧੀ ਇਕ ਸੈਮੀਨਾਰ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂਆਂ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਪੰਥਕ ਵਿਦਵਾਨ ਡਾਕਟਰ ਐੱਸਪੀ ਸਿੰਘ ਸਾਬਕਾ ਉਪ ਕੁਲਪਤੀ, ਡਾਕਟਰ ਧਰਮ ਸਿੰਘ, ਹਰਵਿੰਦਰ ਸਿੰਘ ਖਾਲਸਾ ਤੇ ਪ੍ਰੋਫੈਸਰ ਸੂਬਾ ਸਿੰਘ ਆਪਣੇ ਪਰਚੇ ਪੜ੍ਹਨਗੇ।