ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਅਕਤੂਬਰ
ਸਾਈਂ ਮੀਆਂ ਮੀਰ ਫਾਊਂਡੇਸ਼ਨ ਵਲੋਂ ਵਾਹਗਾ ਸਰਹੱਦ ’ਤੇ ਹੁੰਦੀ ਪਰੇਡ ਨੂੰ ਤਣਾਅਮੁਕਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਾਹਗਾ ਸਰਹੱਦ ਰਾਹੀਂ ਵਪਾਰ ਦੀ ਸ਼ੁਰੂਆਤ ਕਰਨ ਦੀ ਮੰਗ ਨੂੰ ਲੈ ਕੇ 14 ਅਕਤੂਬਰ ਨੂੰ ਸੈਮੀਨਾਰ ਕਰਵਾਇਆ ਜਾਵੇਗਾ। ਪ੍ਰਧਾਨ ਹਰਭਜਨ ਸਿੰਘ ਬਰਾੜ ਨੇ ਦੱਸਿਆ ਕਿ ਸੈਮੀਨਾਰ ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ’ਚ ਹੋਵੇਗਾ, ਜਿਥੇ ਬਲਵੰਤ ਸਿੰਘ ਰਾਮੂਵਾਲੀਆ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ। ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪ੍ਰੋ. ਸੁਰਿੰਦਰ ਸਿੰਘ ਮੰਡ ਅਤੇ ਪ੍ਰੋ. ਦਰਬਾਰੀ ਲਾਲ ਵੀ ਸੰਬੋਧਨ ਕਰਨਗੇ।