ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਨਵੰਬਰ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤਕਾ ਅਤੇ ਰਗਬੀ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ ਚੱਲ ਰਹੀਆਂ ਹਨ। ਅੱਜ ਦੂਜੇ ਦਿਨ ਖੇਡਾਂ ਦੀ ਸ਼ੁਰੂਆਤ ਸੁਖਚੈਨ ਸਿੰਘ ਕਾਹਲੋਂ ਜ਼ਿਲ੍ਹਾ ਖੇਡ ਅਫਸਰ ਵੱਲੋਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਰਗਬੀ ਦੇ ਖੇਡ ਮੁਕਾਬਲੇ ਅੰਡਰ-14, 17, 21 ਅਤੇ 21 ਤੋਂ 30 ਉਮਰ ਵਰਗ ਅਤੇ ਗਤਕਾ ਦੇ ਖੇਡ ਮੁਕਾਬਲੇ ਅੰਡਰ-14, 17, 21, 21 ਤੋਂ 30 ਅਤੇ 31 ਤੋਂ 40 ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ। ਅੱਜ ਰਾਜ ਪੱਧਰੀ ਖੇਡ ਗਤਕਾ ਅਤੇ ਰਗਬੀ ਦੇ ਲੜਕੀਆਂ ਦੇ ਸਾਰੇ ਉਮਰ ਵਰਗ ਦੇ ਖੇਡ ਮੁਕਾਬਲੇ ਸੰਪੰਨ ਹੋ ਗਏ ਅਤੇ ਵਿਭਾਗ ਵੱਲੋਂ ਜੇਤੂ ਖਿਡਾਰਨਾਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ।
ਗਤਕਾ ਅੰਡਰ-14 ਲੜਕੀਆਂ ਦੇ ਸਿੰਗਲ ਸੋਟੀ ਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ, ਫਾਜ਼ਿਲਕਾ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਵਿੱਚ ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਅੰਮ੍ਰਿਤਸਰ ਤੇ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡੀਮੋ ਟੀਮ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ, ਮਾਲੇਰਕੋਟਲਾ ਨੇ ਦੂਜਾ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਵਿਅਕਤੀਗਤ ਵਿੱਚ ਬਠਿੰਡਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਅਤੇ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸੋਟੀ ਵਿਅਕਤੀਗਤ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਬਠਿੰਡਾ ਅਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਅੰਡਰ-17 ਲੜਕੀਆਂ ਦੇ ਸਿੰਗਲ ਸੋਟੀ ਟੀਮ ਦੇ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਹੁਸ਼ਿਆਰਪੁਰ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਵਿੱਚ ਬਠਿੰਡਾ ਨੇ ਪਹਿਲਾ ਅਤੇ ਫਾਜ਼ਿਲਕਾ ਨੇ ਦੂਜਾ, ਫਿਰੋਜ਼ਪੁਰ ਅਤੇ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟੀਮ ਡੈਮੋ ਵਿੱਚ ਲੁਧਿਆਣਾ ਨੇ ਪਹਿਲਾ, ਮਾਲੇਰਕੋਟਲਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਸਿੰਗਲ ਸੋਟੀ ਟੀਮ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ, ਰੂਪਨਗਰ ਨੇ ਦੂਜਾ, ਹੁਸ਼ਿਆਰਪੁਰ ਅਤੇ ਤਰਨਤਾਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਰੀ ਸੋਟੀ ਟੀਮ ਦੇ ਮੁਕਾਬਲੇ ਵਿੱਚ ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਰਗਬੀ ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਬਰਨਾਲਾ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਤਰਨਤਾਰਨ ਨੇ ਪਹਿਲਾ, ਫਰੀਦਕੋਟ ਨੇ ਦੂਜਾ ਅਤੇ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਗੁਰਦਾਸਪੁਰ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਤੋਂ 30 ਲੜਕੀਆਂ ਦੇ ਮੁਕਾਬਲੇ ਵਿੱਚ ਫਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਅੰਮ੍ਰਿਤਸਰ ਨੇ ਦੂਜਾ ਪ੍ਰਾਪਤ ਕੀਤਾ।