ਅੰਮ੍ਰਿਤਸਰ: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਇਕੱਠ ਵਿਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਜਸਪ੍ਰੀਤ ਸਿੰਘ ਨੂੰ ਮੁਬਾਰਕਾਂ ਦਿੰਦੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਤੇ ਇਮਾਨਦਾਰ ਲੋਕਾਂ ਦੀ ਪਾਰਟੀ ਹੈ ਅਤੇ ਤੁਹਾਡੀ ਇਸ ਵਿਕਾਰੀ ਅਹੁਦੇ ਲਈ ਨਿਯੁਕਤੀ ਇਸੇ ਅਧਾਰ ਉਤੇ ਮੁੱਖ ਮੰਤਰੀ ਨੇ ਕੀਤੀ ਹੈ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਅਜੇ ਗੁਪਤਾ, ਸ੍ਰੀਮਤੀ ਜੀਵਨਜੋਤ ਕੌਰ, ਸ੍ਰੀਮਤੀ ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੌਂਸਲਰ ਸੁਖਦੇਵ ਸਿੰਘ ਚਾਹਲ ਹਾਜ਼ਰ ਸਨ। -ਪੱਤਰ ਪ੍ਰੇਰਕ