ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਦਸੰਬਰ
ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿਚ ਪੀਣਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਭਾਰਤ ਦੇ ਨਾਮੀ ‘ਸਕੋਚ ਗਰੁੱਪ’ ਵੱਲੋਂ ਵਿਭਾਗ ਨੂੰ ਸਨਮਾਨ ਦਿੱਤਾ ਜਾਵੇਗਾ। ਇਹ ਐਵਾਰਡ 16 ਜਨਵਰੀ 2021 ਨੂੰ ਆਨਲਾਈਨ ਪ੍ਰਦਾਨ ਕੀਤਾ ਜਾਵੇਗਾ। ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੇਂਡੂ ਖੇਤਰਾਂ ’ਚ ਪੀਣਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਆਰਸੈਨਿਕ ਪ੍ਰਭਾਵਿਤ 66 ਪਿੰਡਾਂ ਵਿਚ 18.53 ਕਰੋੜ ਰੁਪਏ ਦੀ ਲਾਗਤ ਨਾਲ ਆਰਸੈਨਿਕ ਟਰੀਟਮੈਂਟ ਪਲਾਂਟ ਲਗਾਏ ਜਾ ਚੁੱਕੇ ਹਨ।