ਅੰਮ੍ਰਿਤਸਰ: ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਾਰਡ ਨੰਬਰ-22 ਵਿੱਚ ਪੈਂਦੇ ਇਲਾਕੇ ਬਟਾਲਾ ਰੋਡ ਨੇੜੇ ਸਨਸਿਟੀ ਵਿਚ ਨਵੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਕੰਮ ਇਨਵਾਇਰਮੈਂਟ ਫੰਡ ਅਧੀਨ 29 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕਿਹਾ ਕਿ ਨਗਰ ਨਿਗਮ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਕੀਤੇ ਗਏ ਹਨ। ਇਸ ਅਧੀਨ ਸ਼ਹਿਰ ਵਾਸੀਆਂ ਨੂੰ ਜਿੱਥੇ ਸਾਫ਼-ਸੁਥਰਾ ਵਾਤਾਵਰਨ ਮਿਲੇਗਾ, ਉੱਥੇ ਸੜਕਾਂ ਦੀ ਮੁੜ ਬਣਤਰ ਨਾਲ ਸ਼ਹਿਰ ਵਾਸੀਆਂ ਨੂੰ ਸੜਕਾਂ ਦੇ ਟੋਇਆ ਆਦਿ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ, ਉਨ੍ਹਾਂ ਦੀ ਸਹੂਲਤ ਲਈ ਸੜਕਾਂ ਦੀ ਉਸਾਰੀ ਜ਼ਰੂਰੀ ਹੈ। -ਖੇਤਰੀ ਪ੍ਰਤੀਨਿਧੀ