ਧਾਰੀਵਾਲ:
ਬਲਾਕ ਧਾਰੀਵਾਲ ਦੇ ਪਿੰਡ ਕਲੇਰ ਖੁਰਦ ਵਿੱਚ ਪਹੁੰਚ ਕੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਨੇ ਪਿੰਡ ਵਿੱਚ ਕੂੜੇ ਦੀ ਸਮੱਸਿਆ ਦੇ ਹੱਲ ਲਈ ਸਥਾਨ ਫਿਕਸ ਕੀਤਾ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਕੋਈ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਜਗਰੂਪ ਸਿੰਘ ਸੋਨੂੰ ਕਲੇਰ, ਹਰਜਿੰਦਰ ਸਿੰਘ, ਰਗਵਿੰਦਰ ਸਿੰਘ, ਸਰਵਣ ਸਿੰਘ, ਚਰਨ ਸਿੰਘ, ਸੁਖਬੀਰ ਸਿੰਘ ਆਦਿ ਸਣੇ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ