ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 14 ਅਕਤੂਬਰ
ਹਲਕਾ ਵਿਧਾਇਕ ਦੱਖਣੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਵਾਰਡ 64 ਅਧੀਨ ਪੈਂਦੇ ਇਲਾਕੇ ਜੱਟਾਂ ਵਾਲਾ ਬਾਜ਼ਾਰ ’ਚ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਨਰਿੰਦਰ ਕੁਮਾਰ, ਨਵਨੀਤ ਸ਼ਰਮਾ, ਮਨਪ੍ਰੀਤ ਸਿੰਘ, ਸੁਰਿੰਦਰ ਪ੍ਰੇਮ ਅਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।