ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਅਗਸਤ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਾਨ ਘਨਸ਼ਿਆਮਪੁਰੀਆ ਦੀ ਹਮਾਇਤ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਨ੍ਹਾਂ ਕੋਲੋ ਦੋ ਪਿਸਤੌਲ ਅਤੇ ਇੱਕ ਰਿਵਾਲਵਰ ਤੋਂ ਇਲਾਵਾ ਚਾਰ ਮੋਬਾਈਲ ਫ਼ੋਨ, ਥਾਰ ਗੱਡੀ ਅਤੇ 18 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ ਨਵਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੇ ਪਿਛਲੇ ਦਿਨੀਂ ਮਹਿਤਾ ਸਥਿਤ ਇਕ ਬੁੱਕ ਸ਼ਾਪ ’ਤੇ ਗੋਲੀਆਂ ਚਲਾਈਆਂ ਸਨ ਅਤੇ ਬਾਅਦ ’ਚ ਮਾਲਕ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।