ਅੰਮ੍ਰਿਤਸਰ (ਟਨਸ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਜ਼ਦੀਕ ਗੁਰੂ ਗ੍ਰੰਥ ਸਾਹਿਬ ਦੇ ਸੁਖਆਸਨ ਵਾਸਤੇ ਅਸਥਾਨ ਦੀ ਸੇਵਾ ਕਰਵਾਈ ਗਈ ਹੈ। ਇਸ ਵਿਚ ਅੱਜ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਆਦਿ ਹਾਜ਼ਰ ਸਨ। ਇਸ ਕਾਰਜ ਦੀ ਸੇਵਾ ਪ੍ਰਭਜੋਤ ਸਿੰਘ, ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।