ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਨ੍ਹਾਂ ਦੇ ਕਾਰਜਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਮਗਰੋਂ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸੰਗਤ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਆਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਅਤੇ ਸੰਗਤਾਂ ਹਾਜ਼ਰ ਸਨ।